Uncategorized
Trending

ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਗੁਲਾਬੇਵਾਲਾ ਦੇ ਆਮ ਆਦਮੀ ਕਲੀਨਿਕਾਂ ਦੀ ਕੀਤੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ 16 ਸਤੰਬਰ(ਸੰਜੀਵ ਕੁਮਾਰ) ਪੰਜਾਬ ਸਰਕਾਰ ਲੋੜਵੰਦਾ ਨੂੰ ਸਿਹਤ ਸਹੂਲਤਾਂ ਦੇਣ ਲਈ ਬਚਨਵੰਦ ਹੈ, ਇਹ ਪ੍ਰਗਟਾਵਾ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਗੁਲਾਬੇਵਾਲਾ ਦੇ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਜਿ਼ਲ੍ਹੇ ਦੇ ਆਮ ਆਦਮੀ ਕਲੀਨਿਕ ਲੋਕਾਂ ਲਈ ਬਰਦਾਨ ਸਾਬਤ ਹੋ ਰਹੇ ਹਨ ਅਤੇ ਇਹਨਾਂ ਕਲੀਨਿਕਾਂ ਵਿੱਚ ਸਿਹਤ ਵਿਭਾਗ ਵਲੋਂ ਲੋੜਵੰਦਾਂ ਨੂੰ ਸਿਹਤ ਸਹੂਲਤਾਵਾਂ ਪ੍ਰਾਪਤ ਕਰਨ ਆਏ ਮਰੀਜਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 41 ਤਰ੍ਹਾਂ ਦੇ ਟੈਸਟ ਵੀ ਮੁਫਤ ਕੀਤੇ ਜਾਣਗੇ।ਉਹਨਾਂ ਸਿਹਤ ਵਿਭਾਗ ਦੇ ਅਮਲੇ ਨੂੰ ਕਿਹਾ ਕਿ ਜੇਕਰ ਕੋਈ ਲੋੜਵੰਦ ਵਿਅਕਤੀ ਆਪਣਾ ਇਲਾਜ ਕਰਵਾਉਣ ਲਈ ਆਉਂਦਾ ਹੈ ਤਾਂ ਉਸਦਾ ਵਧੀਆ ਤਰੀਕੇ ਨਾਲ ਇਲਾਜ ਕੀਤਾ ਜਾਵੇ ਇਸ ਮੌਕੇ ਤੇ ਡਾ. ਰੂਹੀ ਦੁੱਗ ਨੇ ਆਪਣਾ ਇਲਾਜ ਕਰਵਾਉਣ ਆਏ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ।

Related Articles

Leave a Reply

Your email address will not be published. Required fields are marked *

Back to top button
×

Powered by WhatsApp Chat

×